ਉੱਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਉੱਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਂਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਆਧਾਰ ਹੈ। ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰ ਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।

ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਜ਼ਰੂਰੀ ਨਿਗਰਾਨੀ ਕਰਨ ਲਈ ਆਖਿਆ, ਉੱਥੇ ਹੀ ਉਤਰਾਖੰਡ ਦੇ ਪੁਲਿਸ ਪ੍ਰਸ਼ਾਸਨ ਨੂੰ ਜ਼ਿਲ੍ਹਾ ਊਧਮ ਸਿੰਘ ਨਗਰ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕਰ ਕੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਿਆਉਣ ਲਈ ਵੀ ਕਿਹਾ।

Leave a Reply

Your email address will not be published. Required fields are marked *