ਪੁੱਤ ਦੇ ਚੋਣ ਜਿੱਤਣ ਮਗਰੋਂ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦਾ ਵੱਡਾ ਬਿਆਨ

ਜਲੰਧਰ – ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 37 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੂਜੇ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ ‘ਤੇ ਰਹੇ ਹਨ। ਮੋਹਿੰਦਰ ਭਗਤ ਦੀ ਜਿੱਤ ਮਗਰੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਨੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੋਹਿੰਦਰ ਭਾਵੇਂ ਇਸ ਤੋਂ ਪਹਿਲਾਂ 2 ਵਾਰ ਚੋਣ ਹਾਰ ਵੀ ਗਿਆ ਪਰ ਉਸ ਨੇ ਲੋਕਾਂ ਦੀ ਸੇਵਾ ਜਾਰੀ ਰੱਖੀ। ਉਹ ਲੋਕਾਂ ਦੇ ਸੁੱਖ-ਦੁੱਖ ਵਿਚ ਸ਼ਾਮਲ ਹੁੰਦਾ ਰਿਹਾ, ਇਸ ਲਈ ਲੋਕਾਂ ਨੇ ਇਹ ਮਹਿਸੂਸ ਕੀਤਾ ਕਿ ਜਿੱਤਣ ਵਾਲੇ ਲੀਡਰਾਂ ਨੇ ਵੀ ਉਨ੍ਹਾਂ ਨਾਲ ਇੰਨਾ ਨਹੀਂ ਕੀਤਾ, ਜਿੰਨਾ ਮੋਹਿੰਦਰ ਨੇ ਕੀਤਾ ਹੈ, ਇਸ ਲਈ ਹੁਣ ਲੋਕਾਂ ਨੇ ਉਸ ਨੂੰ ਇੰਨਾ ਪਿਆਰ ਦਿੱਤਾ ਹੈ। ਲੋਕਾਂ ਨੇ ਮੋਹਿੰਦਰ ਭਗਤ ਦੀ ਸ਼ਰਾਫਤ ਅਤੇ ਇਮਾਨਦਾਰੀ ਨੂੰ ਵੇਖਦਿਆਂ ਇਹ ਜਿੱਤ ਦਿੱਤੀ ਹੈ।

Leave a Reply

Your email address will not be published. Required fields are marked *