ਗੁਹਾਟੀ : ਅਸਾਮ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਲੱਖਾਂ ਲੋਕਾਂ ਦੇ ਬੇਘਰ ਹੋਣ ਦੇ ਨਾਲ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਦੱਸਿਆ ਕਿ ਰਾਜ ਵਿੱਚ ਸੱਤ ਨਵੀਆਂ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਆਸਾਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 90 ਹੋ ਗਈ ਹੈ।
ਰਾਜ ਆਫ਼ਤ ਅਥਾਰਟੀ ਨੇ ਤਾਜ਼ਾ ਹੜ੍ਹ ਰਿਪੋਰਟ ਵਿੱਚ ਕਿਹਾ ਹੈ ਕਿ Gowalpara ਜ਼ਿਲ੍ਹੇ ਵਿੱਚ ਉਨ੍ਹਾਂ ਦੀ ਕਿਸ਼ਤੀ ਪਲਟਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨਾਗਾਂਵ ਅਤੇ ਜੋਰਹਾਟ ਜ਼ਿਲ੍ਹਿਆਂ ਵਿੱਚ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ।