ਅੰਮ੍ਰਿਤਸਰ, ਪੰਜਾਬ ਪੁਲੀਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 6 ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਜਾਰੀ ਅਧਿਕਾਰਤ ਪ੍ਰੈਸ ਨੋਟ ਅਨੁਸਾਰ ਕਾਬੂ ਕੀਤੇ ਸੁਮਿਤਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਠੱਠੀਆਂ ਅਤੇ ਅਰਪਨਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਚੰਬਾ ਕਲਾਂ ਲੋੜੀਂਦੇ ਗੈਂਗਸਟਰ ਲਖ਼ਬੀਰ ਸਿੰਘ ਲੰਡਾ ਗਰੋਹ ਦੇ ਮੈਂਬਰ ਹਨ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ 6 ਪਿਸਤੌਲ 32 ਬੋਰ ਦੇ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਲਖਬੀਰ ਲੰਡਾ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਮਪੀ ਅਧਾਰਤ ਗੈਰਕਾਨੂੰਨੀ ਹਥਿਆਰਾਂ ਦੇ ਡੀਲਰਾਂ ਦੀ ਪਛਾਣ ਕਰਨ ਕਰ ਕੇ ਫੜਨ ਲਈ ਸਖ਼ਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Related Posts
ਅੰਮ੍ਰਿਤਪਾਲ ਮਾਮਲੇ ’ਚ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਾਖਲ ਕੀਤਾ ਹਲਫ਼ਨਾਮਾ
ਚੰਡੀਗ- ਅੰਮ੍ਰਿਤਪਾਲ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ’ਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਲਫ਼ਨਾਮਾ ਦਾਖਲ ਕਰ ਦਿੱਤਾ ਹੈ।…
ਗੁਰਨਾਮ ਸਿੰਘ ਚੜੂਨੀ ਨੇ ‘ਦਿੱਲੀ ਕੂਚ’ ਨੂੰ ਕੀਤਾ ਰੱਦ, ਅੰਦਲੋਨ ਲਈ ਸਿਰ ਝੁਕਾਉਣ ਨੂੰ ਤਿਆਰ
ਹਰਿਆਣਾ ,17 ਨਵੰਬਰ (ਦਲਜੀਤ ਸਿੰਘ)- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਸੰਯੁਕਤ ਕਿਸਾਨ ਮੋਰਚਾ ਅੱਗੇ ਝੁਕਣ…
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੁਣਵਾਈ
ਮਾਨਸਾ- ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿੱਚ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਦੇ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਇਸ…