15 ਜੁਲਾਈ, ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੀਤੀ 10 ਜੁਲਾਈ ਨੂੰ ਸੰਯੁਕਤ ਮੋਰਚੇ ਵੱਲੋ ਕੌਮੀ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਜਿਸ ਦੌਰਾਨ ਕਿਸਾਨ ਅੰਦੋਲਨ ਦੇ ਦੂਜੇ ਪੜਾਅ ਦਾ ਅਗਾਜ਼ ਕਰਦਿਆਂ ਮੰਗਾਂ ਮਨਵਾਉਣ ਲਈ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਬਾਰੇ ਪ੍ਰੋਗਰਾਮ ਉਲੀਕੇ ਗਏ। ਉਨ੍ਹਾਂ ਕਿਹਾ ਕਿ ਗਾਰੰਟੀਸ਼ੁਦਾ ਐੱਮਐੱਸਪੀ ਕਾਨੂੰਨ, ਕਰਜ਼ਾ ਮੁਆਫ਼ੀ, ਫਸਲੀ ਬੀਮਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੈਨਸ਼ਨ, ਬਿਜਲੀ ਦੇ ਨਿੱਜੀਕਰਨ ਨੂੰ ਵਾਪਸ ਲੈਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ ਅਤੇ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ। ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕੀ ਸੰਯੁਕਤ ਮੋਰਚਾ 16, 17, 18 ਜੁਲਾਈ 2024 ਨੂੰ ਵਿਰੋਧੀ ਧਿਰ ਦੇ ਆਗੂ ਸਮੇਤ ਸੰਸਦ ਮੈਬਰਾਂ ਰਾਹੀਂ ਪ੍ਰਧਾਨਮੰਤਰੀ ਨੂੰ ਮੰਗ ਪੱਤਰ ਸੌਂਪਣਗੇ। ਉਨ੍ਹਾਂ ਦੱਸਿਆ ਕਿ ਸੰਯੁਕਤ ਮੋਰਚੇ ਵੱਲੋ 9 ਅਗਸਤ ਨੂੰ ”ਕਾਰਪੋਰੇਟੋ ਭਾਰਤ ਛੱਡੋ ਦਿਵਸ” ਵਜੋਂ ਮਨਾਏਗਾ ਜਾਵੇਗਾ।
Related Posts
ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ : ਅਣਪਛਾਤੇ ਲੋਕਾਂ ਨੇ ਗੋਲੀਆਂ ਨਾਲ ਭੁੰਨਿਆ ਇਕ ਵਿਅਕਤੀ
ਬਟਾਲਾ, 15 ਜੁਲਾਈ (ਦਲਜੀਤ ਸਿੰਘ)- ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਸਾਬੀ ਫੌਜੀ ਨਾਮ ਦੇ ਇਕ ਵਿਅਕਤੀ ਦਾ ਬੀਤੀ ਰਾਤ ਕੁਝ…
ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ ‘ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਹੋਏ 3 ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 5…
SGPC ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਚੌਥੀ ਵਾਰ ਲੜਨਗੇ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ SGPC ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ…