ਅੰਮ੍ਰਿਤਸਰ, ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਧੜੇ ਵਲੋਂ ਲਾਏ ਗਏ ਦੋਸ਼ਾਂ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਤੋਂ ਡੇਰਾ ਮੁਖੀ ਦੀ ਮੁਆਫੀ ਨੂੰ ਜਾਇਜ਼ ਕਰਾਰ ਦੇਣ ਲਈ ਦਿੱਤੇ ਗਏ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪਸ਼ਟੀਕਰਨ ਮੰਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਿਆਂ ਦੀ ਪਹਿਰੇਦਾਰੀ ਕਰਨ ਦਾ ਵੀ ਆਦੇਸ਼ ਕੀਤਾ ਗਿਆ ਹੈ।
Related Posts
ਰਾਜ ਸਭਾ ਵਿਚ ਬੋਲੇ ਵਿੱਤ ਮੰਤਰੀ, ਕਿਹਾ – ਗਲੋਬਲ ਵਿੱਤੀ ਸੰਕਟ ਨੇ ਸਾਨੂੰ ਮਾਰਿਆ ਹੈ
ਨਵੀਂ ਦਿੱਲੀ, 11 ਫਰਵਰੀ (ਬਿਊਰੋ)- ਰਾਜ ਸਭਾ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਸੀ ਕਿ ਵਿਕਾਸ ਨੂੰ ਪ੍ਰਾਪਤ ਕਰਨ ਲਈ, ਅਸੀਂ…
CBSE ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਕੱਢਣਾ ਮੰਦਭਾਗਾ : ਪਰਗਟ ਸਿੰਘ
ਚੰਡੀਗੜ੍ਹ, 20 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ. ਬੀ.…
ਪੁਲਿਸ ਮੁਖੀਆਂ ਨੂੰ ਡਰੱਗ ਹੌਟਸਪੌਟਸ ਦੀ ਪਛਾਣ ਕਰਨ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 28 ਜੂਨ (ਦਲਜੀਤ ਸਿੰਘ)- ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ ‘ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ…