ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਹੁਕਮਾਂ ਨੂੰ ਅਣਦੇਖਿਆ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖਾਹ ਲਾਈ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ 11 ਦਿਨ ਜਪੁਜੀ ਸਾਹਿਬ ਦਾ ਪਾਠ ਕਰਨ, ਇੱਕ ਘੰਟਾ ਕੀਰਤਨ ਸੁਣਨ ਅਤੇ ਬਾਅਦ ਵਿੱਚ ਸ੍ਰੀ ਅਕਾਲ ਤਖਤ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਇੰਦੌਰ ਦੇ ਜਗਜੀਤ ਸਿੰਘ ਨੂੰ ਗੁਰੂ ਸਿੰਘ ਸਭਾ ਦੀਆਂ ਚੋਣਾਂ ਵਿੱਚ ਅੜਿੱਕਾ ਖੜ੍ਹਾ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖਾਹ ਲਾਈ ਗਈ ਹੈ।
ਹੁਕਮਾਂ ਦੀ ਉਲੰਘਣਾ ਕਰਨ ’ਤੇ ਜਥੇਦਾਰ ਇਕਬਾਲ ਸਿੰਘ ਨੂੰ ਤਨਖਾਹ ਲਾਈ
