ਅੰਮ੍ਰਿਤਸਰ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਤਨਖਾਹੀਆ ਕਰਾਰ ਦਿੱਤਾ ਹੈ। ਗਿਆਨੀ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ। ਗਿਆਨੀ ਇਕਬਾਲ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ 11 ਦਿਨ ਜਪੁਜੀ ਸਾਹਿਬ ਦੇ ਪਾਠ ਅਤੇ 11 ਦਿਨ ਇਕ ਘੰਟਾ ਕੀਰਤਨ ਕਰਨ ਦੀ ਤਨਖਾਹ ਲਗਾਈ ਗਈ ਜਿਸ ਨੂੰ ਇਕਬਾਲ ਸਿੰਘ ਨੇ ਪ੍ਰਵਾਨ ਕੀਤਾ। ਪੰਜ ਸਿੰਘ ਸਾਹਿਬਾਨ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਿਲ ਸਨ।
ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨ ਨੇ ਲਾਈ 11 ਦਿਨ ਦੀ ਧਾਰਮਿਕ ਸਜ਼ਾ
