ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ’ਚੋਂ ਭਾਈ ਮੰਗਲ ਸਿੰਘ ਨੇ ਦਰਸ਼ਨ ਸਿੰਘ ਕੁੱਲੀ ਵਾਲਿਆਂ ਨੂੰ ਪੇਸ਼ ਕਰਕੇ ਪਰਾਈ ਇਸਤਰੀ ਨਾਲ ਸਬੰਧ ਦੇ ਦੋਸ਼ ਬਾਰੇ ਪੁੱਛਿਆ ਜਿਸ ’ਤੇ ਦਰਸ਼ਨ ਸਿੰਘ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਰਸ਼ਨ ਸਿੰਘ ਨੂੰ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਮੁੜ ਅੰਮਿ੍ਤ ਛਕਣ ਉਪਰੰਤ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਸੁਣਾਇਆ
Related Posts
ਪਾਕਿਸਤਾਨ ਦੇ ਮੰਦਿਰ ‘ਚ ਭੰਨਤੋੜ ਮਾਮਲੇ ‘ਚ ਭਾਰਤ ਸਰਕਾਰ ਸਖ਼ਤ, ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਕੀਤਾ ਤਲਬ
ਪੰਜਾਬ, 6 ਅਗਸਤ (ਦਲਜੀਤ ਸਿੰਘ)- ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਹਿੰਦੂਆਂ ਦੇ ਇਕ ਮੰਦਿਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਭਾਰਤ ਸਰਕਾਰ…
ਮਹਾਪੰਚਾਇਤ ’ਚ ਕਿਸਾਨਾਂ ਦਾ ਹਰਿਆਣਾ ਸਰਕਾਰ ਨੂੰ 6 ਸਤੰਬਰ ਤੱਕ ਅਲਟੀਮੇਟਮ, ਰੱਖੀਆਂ 3 ਮੰਗਾਂ
ਕਰਨਾਲ, 30 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ…
ਮੂਸੇਵਾਲਾ ਕਤਲ ਕਾਂਡ ’ਚ ਇਕ ਹੋਰ ਵੱਡਾ ਖੁਲਾਸਾ, ਗੈਂਗਸਟਰ ਤੂਫਾਨ ਤੇ ਮਨੀ ਰੱਈਆ ਦਾ ਨਾਂ ਆਇਆ ਸਾਹਮਣੇ
ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਲਈ 6…