ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕੀਤੀ । ਇਸ ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਸੜਕ ਖੁੱਲ੍ਹੀ ਤਾਂ ਉਹ ਦਿੱਲੀ ਵੱਲ ਮਾਰਚ ਕਰਨਗੇ ਜੋ ਕਿ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਨਵਦੀਪ ਦੀ ਰਿਹਾਈ ਲਈ 17 ਅਤੇ 18 ਜੁਲਾਈ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਹਰਿਆਣਾ ਪੁਲਿਸ ਵੱਲੋਂ ਚਲਾਈ ਗੋਲੀ ਕਾਰਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ, ਜਿਸ ਦੀ ਹਾਮੀ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਵੀ ਭਰੀ। ਇਸ ਬਾਰੇ ਹਰਿਆਣਾ ਸਰਕਾਰ ਸਪਸ਼ਟ ਕਰੇ। ਹਰਿਆਣਾ ਸਰਕਾਰ ਨੇ ਦਿੱਲੀ ਵਿੱਚ ਸੁਪਰੀਮ ਕੋਰਟ ਜਾ ਕੇ ਸ਼ੁਭਕਰਮਨ ਦੀ ਮੌਤ ਦੀ ਜਾਂਚ ਲਈ ਪੰਜਾਬ ਵੱਲੋਂ ਬਣਾਏ ਕਮਿਸ਼ਨ ਦਾ ਵਿਰੋਧ ਕੀਤਾ।