ਤਰਨਤਾਰਨ : ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਇਜਲਾਸ ਵਿੱਚ ਹਿੱਸਾ ਲੈ ਕੇ ਖਡੂਰ ਸਾਹਿਬ ਲੋਕ ਸਭਾ ਹਲਕੇ ਨਾਲ ਸਬੰਧਤ ਮੰਗਾਂ ਉਠਾਉਣਾ ਚਾਹੁੰਦੇ ਹਨ।
ਵੱਖਵਾਦੀ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਦਰਜ ਕੀਤੀ ਸੀ। ਅੰਮ੍ਰਿਤਪਾਲ ਸਿੰਘ ਕੁਝ ਦਿਨ ਪਹਿਲਾਂ ਪੈਰੋਲ ’ਤੇ ਦਿੱਲੀ ਪੁੱਜੇ ਸਨ ਅਤੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ‘ਤੇ ਆਵਾਜ਼ ਉਠਾਉਣ ਲਈ ਬਜਟ ਸੈਸ਼ਨ ‘ਚ ਹਿੱਸਾ ਲੈਣਾ ਜ਼ਰੂਰੀ ਹੈ।