ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇੱਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਨਵਦੀਪ ਜਲਬੇੜਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਐੱਸ. ਪੀ. ਅੰਬਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦੇ ਦਿੱਤੀ ਹੈ।
ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ
