ਰਾਜਪੁਰਾ : ਅੰਬਾਲਾ ਦੀ ਅਨਾਜ ਮੰਡੀ ਨੂੰ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਪਿੰਡ ਲੋਹਸਿੰਬਲੀ ‘ਚ ਰੋਕ ਲਿਆ। ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹਦੀ, ਰਣਜੀਤ ਸਿੰਘ ਰਾਜੂ, ਗੁਰਮੀਤ ਸਿੰਘ ਮਾਜਰੀ, ਬਲਕਾਰ ਸਿੰਘ ਮਸੋਦਾ ਨੂੰ ਹਰਿਆਣਾ ਪੁਲੀਸ ਨੇ ਕਾਬੂ ਕਰ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ, ਮਾਨ ਸਿੰਘ ਰਾਜਪੁਰਾ, ਕਾਕਾ ਸਿੰਘ ਕੋਟੜਾ ਤੇ ਹੋਰ ਆਗੂ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।
ਸੀਪੀਆਈ (ਐਮ) ਵੱਲੋਂ 17 ਜੁਲਾਈ ਨੂੰ ਅੰਬਾਲਾ ਦੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਦੀ ਅਨਾਜ ਮੰਡੀ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਧਾਰਾ 144 (163 ਬੀ.ਐਨ.ਐਸ.) ਲਾਗੂ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਕਿਸਾਨ ਆਗੂ ਤੇਜਵੀਰ ਸਿੰਘ ਪੰਜੋਖਰਾ ਅਤੇ ਹੋਰ ਕਿਸਾਨਾਂ ਦੀ ਤਰਫੋਂ ਪੰਜਾਬ ਦੇ ਪਿੰਡ ਲੋਹਸਿੰਬਲੀ ਵਿਖੇ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ। ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਪੰਜਾਬ-ਹਰਿਆਣਾ ਬਾਰਡਰ ‘ਤੇ ਬੈਰੀਕੇਡ ਲਗਾ ਕੇ ਪੰਜਾਬ ਵਾਲੇ ਪਾਸੇ ਤੋਂ ਕਿਸਾਨਾਂ ਨੂੰ ਰੋਕ ਦਿੱਤਾ ਹੈ। ਜਿੱਥੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ‘ਤੇ ਕਾਇਰ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨ ਦਾਣਾ ਮੰਡੀ ‘ਚ ਇਕੱਠੇ ਹੋਣ ਜਾ ਰਹੇ ਹਨ, ਜਿਸ ‘ਤੇ ਅਸੀਂ ਪਹਿਲਾਂ ਹੀ ਅੰਬਾਲਾ ਦੇ ਐੱਸ.ਪੀ ਅਤੇ ਡੀ.ਸੀ ਅਸੀਂ ਅੰਬਾਲਾ ਦੀ ਅਨਾਜ ਮੰਡੀ ਵਿੱਚ ਆਪਣਾ ਇਕੱਠ ਕਰ ਰਹੇ ਹਾਂ।