ਜਲੰਧਰ: ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। ਹੁਣ ਇਸ ਬਿੱਲ ਦੇ ਵਾਪਸ ਆਉਣ ਨਾਲ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ।
ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ, ਰਾਸ਼ਟਰਪਤੀ ਨੇ ਵਾਪਸ ਭੇਜਿਆ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ
