ਅੰਬਾਲਾ, ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕਿਸਾਨ ਕਾਰਕੁਨ ਨਵਦੀਪ ਸਿੰਘ ਅੰਬਾਲਾ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਨਵਦੀਪ ਸਿੰਘ ਖ਼ਿਲਾਫ਼ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਸਬੰਧ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਹਰਿਆਣਾ ਪੁਲੀਸ ਨੇ ਉਸਨੂੰ 28 ਮਾਰਚ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨਵਦੀਪ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ, ਨਵਦੀਪ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਕਿਸਾਨਾਂ ਨੇ ਐਸਪੀ ਦਫ਼ਤਰ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ।
ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਨਵਦੀਪ ਸਿੰਘ
