ਪਟਿਆਲਾ : ਵੀਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਡਰੱਗ ਮਾਮਲੇ ਲਈ ਗਠਿਤ ਵਿਸ਼ੇਸ਼ ਕਮੇਟੀ ਅੱਗੇ ਪੇਸ਼ ਨਹੀਂ ਹੋਏ ਹਨ। ਜਿਸ ਤੇ ਕਮੇਟੀ ਨੇ ਮਜੀਠੀਆ ਨੂੰ 20 ਜੁਲਾਈ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਮਜੀਠੀਆ ਅੱਜ ਅੰਮ੍ਰਿਤਸਰ ਵਿਖੇ ਇਕ ਕੋਰਟ ਮਾਮਲੇ ਸਬੰਧੀ ਪੇਸ਼ੀ ਹੋਣ ਕਰਕੇ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਹਨ। ਇਸ ਸਬੰਧੀ ਮਜੀਠੀਆ ਵਲੋਂ ਕਮੇਟੀ ਨੂੰ ਲਿਖਤੀ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਕਮੇਟੀ ਚੇਅਰਮੈਨ ਡੀਆਈਜੀ ਪਟਿਆਲਾ ਐਚ ਐਸ ਭੁੱਲਰ ਦੀ ਅਗਵਾਈ ਵਾਲੀ ਕਮੇਟੀ ਨੇ 20 ਜੁਲਾਈ ਦਿਨ ਸ਼ਨਿਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ।
ਐਸਆਈਟੀ ਅੱਗੇ ਅੱਜ ਪੇਸ਼ ਨਹੀਂ ਹੋਏ ਬਿਕਰਮ ਸਿੰਘ ਮਜੀਠੀਆ, ਅਗਲੀ ਪੇਸ਼ੀ 20 ਨੂੰ
