ਭਵਾਨੀਗੜ੍ਹ, 31 ਅਗਸਤ (ਦਲਜੀਤ ਸਿੰਘ)- ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਘਿਰਾਓ ਕਰਨ ਲਈ ਮੰਗਲਵਾਰ ਨੂੰ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਵੀ ਭੱਟੀਵਾਲ ਕਲਾਂ ਪਿੰਡ ਆ ਪਹੁੰਚੇ। ਹਾਲਾਂਕਿ ਘਿਰਾਓ ਤੋਂ ਪਹਿਲਾਂ ਹੀ ਪੁਲਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਸਿੱਖਿਆ ਮੰਤਰੀ ਦੇ ਸਮਾਗਮ ਦੇ ਬਾਹਰ ਪੁਲਸ ਵੈਨ ਵਿੱਚ ਕਈ ਘੰਟੇ ਨਜ਼ਰਬੰਦ ਕਰਕੇ ਰੱਖਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਜਾਹਿਰ ਕੀਤਾ ਕਿ ਪੀ. ਟੀ. ਆਈ. ਅਧਿਆਪਕਾਂ ਦੀਆਂ ਨਵੀਆਂ ਪੋਸਟਾਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਅਣਗਿਣਤ ਪੈਨਲ ਮੀਟਿੰਗਾ ਹੋ ਚੁੱਕੀਆਂ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਮਿਿਲਆ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀ. ਟੀ. ਆਈ. ਅਧਿਆਪਕਾਂ ਦੀਆਂ ਨਵੀਆਂ ਪੋਸਟਾਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਉਨ੍ਹਾਂ ਵਲੋਂ ਲਗਾਤਾਰ ਇਸੇ ਤਰ੍ਹਾਂ ਹੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।