ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ ‘ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਮੁਲਜ਼ਮ ਕਿਸੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਸਿਆਣਾ ਅਤੇ ਇਟਲੀ ਸਥਿਤ ਅੱਤਵਾਦੀ ਰੇਸਮ ਸਿੰਘ ਦੇ ਸੰਪਰਕ ‘ਚ ਸੀ। ਉਸ ਦੇ ਕਹਿਣ ‘ਤੇ ਹੀ ਉਹ ਕੋਈ ਵੱਡਾ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ, ਪਿਸਤੌਲ ਅਤੇ ਕਾਰਤੂਸ ਬਰਾਮਦ
