ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 28 ਮਹੀਨਿਆਂ ਦੇ ਅਰਸੇ ਦਰਮਿਆਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਭਾਵੇਂ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2000 ਤੋਂ 2500 ਦੇ ਵਿਚਕਾਰ ਹੋਵੇਗੀ, ਪਰ ਕਈ ਪਰਿਵਾਰ ਸਮਾਜਿਕ ਪਰੇਸ਼ਾਨੀ ਕਾਰਨ ਨਹੀਂ ਦੱਸਦੇ ਅਤੇ ਪੁਲਿਸ ਵੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਕਿ ਐਫਆਈਆਰ ਦਰਜ ਨਾ ਹੋਵੇ, ਅਜਿਹੀ ਸਥਿਤੀ ਵਿੱਚ ਸਿਰਫ ਇੱਕ ਚੌਥਾਈ ਨਸ਼ੇ ਨਾਲ ਮੌਤਾਂ ਸਾਹਮਣੇ ਆਉਂਦੀਆਂ ਨੇ । ਇਹ ਗੱਲ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਹੀ, ਜਿਨ੍ਹਾਂ ਨੇ ਅੱਜ ਚੰਡੀਗੜ੍ਹ ‘ਚ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।
ਆਪ ਸਰਕਾਰ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ : ਜੋਸ਼ੀ
