ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਸ਼ੁੱਕਰਵਾਰ ਬਾਅਦ ਦੁਪਹਿਰ ਬੈਠਕ ਸੱਦੀ ਹੈ, ਜਿਸ ਵਿਚ ਮੁੱਖ ਸਕੱਤਰ, ਸੂਬਾਈ ਚੋਣ ਕਮਿਸ਼ਨਰ ਤੇ ਐਡਵੋਕੇਟ ਜਨਰਲ ਵੀ ਸ਼ਾਮਲ ਹੋਣਗੇ। ਇਸ ਬੈਠਕ ਨਾਲ ਇਨ੍ਹਾਂ ਕਿਆਸਾਂ ਨੇ ਜ਼ੋਰ ਫੜ ਲਿਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿਚ ਨਿਗਮ ਤੇ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਕਰ ਸਕਦੀ ਹੈ। ਪੰਜਾਬ ਦੀਆਂ 13241 ਪੰਚਾਇਤਾਂ ਭੰਗ ਕਰਕੇ ਇਨ੍ਹਾਂ ਦੇ ਪ੍ਰਸ਼ਾਸਕ ਲਾਏ ਜਾ ਚੁੱਕੇ ਹਨ ਅਤੇ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ- ਪੰਜ ਨਗਰ ਨਿਗਮਾਂ ਦੀਆਂ ਚੋਣਾਂ ਵੀ ਬਕਾਇਆ ਹਨ।
Related Posts
ਪੰਜਾਬ ‘ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ਨੂੰ ਲੈ ਬਣੀ ਸਹਿਮਤੀ
ਚੰਡੀਗੜ੍ਹ, 20 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀ ਪਾਰਟੀਆਂ ਵਿਚਕਾਰ ਸੀਟਾਂ ਦੀ…
ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਾਉਣ ਵਾਲੇ ਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ :ਜੈਰਾਮ ਠਾਕੁਰ
ਨਵੀਂ ਦਿੱਲੀ, 11 ਮਈ – ਦਿੱਲੀ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਸੀ ਕਿ ਵਿਧਾਨ ਸਭਾ…
ਕੁਮਾਰੀ ਸ਼ੈਲਜਾ ਦਾ ਮਨੋਹਰ ਲਾਲ ਖੱਟੜ ਨੂੰ ਜਵਾਬ- ਭਾਜਪਾ ਆਪਣਾ ਘਰ ਸੰਭਾਲੇ
ਹਿਸਾਰ- ਹਰਿਆਣਾ ‘ਚ ਸਿਰਸਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਸ਼ਨੀਵਾਰ ਨੂੰ ਦੁਹਰਾਇਆ ਕਿ ਪਾਰਟੀ ਹਾਈਕਮਾਂਡ ਕਾਂਗਰਸ…