ਬਰਨਾਲਾ,ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ ਭਰ ਤੋਂ ਮਜ਼ਦੂਰ ਅਤੇ ਮਗਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਛੇ-ਸੱਤ ਮਹੀਨਿਆਂ ਤੋਂ ਮਗਨਰੇਗਾ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰਾਂ ਤੋਂ ਕੰਮ ਕਿਸੇ ਹੋਰ ਜਗ੍ਹਾ ‘ਤੇ ਕਰਵਾਇਆ ਜਾਂਦਾ ਹੈ, ਪਰ ਹਾਜ਼ਰੀ 5-6 ਕਿਲੋਮੀਟਰ ਦੂਰ ਕਿਸੇ ਹੋਰ ਜਗ੍ਹਾ ‘ਤੇ ਲਗਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਅੱਤ ਦੀ ਗਰਮੀ ‘ਚ ਜਿੱਥੇ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉੱਥੇ ਹੀ ਮਾਲੀ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।
ਆਗੂਆਂ ਦੋਸ਼ ਲਗਾਇਆ ਕਿ ਕਿ ਮੋਦੀ ਦੀ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਖ਼ਤਮ ਕਰਨਾ ਚਾਹੁੰਦੀ ਹੈ। ਕਿਉਂਕਿ ਮੋਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਮਨਰੇਗਾ ਦੇ ਬਜਟ ਵਿੱਚ 48 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਸੰਬੋਧਨ ਦੌਰਾਨ ਬੁਲਾਰਿਆਂ ਨੇ ਆਪਣੀ ਵੱਖ-ਵੱਖ ਮੰਗਾਂ ਨੂੰ ਵੀ ਦੁਹਰਾਇਆ।