ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਤੋਂ ਚੰਡੀਗੜ੍ਹ-ਮੁਹਾਲੀ ਸੜਕ ਖਾਲੀ ਕਰਵਾਉਣ ਲਈ ਕਿਹਾ ਗਿਆ ਸੀ। ਇਸ ਸਾਲ ਮਈ ਵਿਚ ਸੁਪਰੀਮ ਕੋਰਟ ਨੇ ਇਕ ਵੱਖਰੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਦੇ 9 ਅਪਰੈਲ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ, ਕੇਵੀ ਵਿਸ਼ਵਾਨਾਥਨ ਅਤੇ ਐਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਅੱਜ ਇਸ ਸਬੰਧੀ ਪਟੀਸ਼ਨ ਪਾਉਣ ਵਾਲੀ ਐਨਜੀਓ ਤੋਂ ਜਵਾਬ ਮੰਗਦਿਆਂ ਇਸ ਮੁੱਦੇ ਸਬੰਧੀ ਸਾਰੀਆਂ ਪਟੀਸ਼ਨਾਂ ਨੂੰ ਇਕੱਠਾ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਹਾਈ ਕੋਰਟ ਨੇ 9 ਅਪਰੈਲ ਦੇ ਹੁਕਮਾਂ ਵਿੱਚ ਕਿਹਾ ਸੀ ਕਿ ਇਸ ਸਬੰਧੀ ਵਾਰ-ਵਾਰ ਮੌਕੇ ਦਿੱਤੇ ਜਾਣ ਦੇ ਬਾਵਜੂਦ ਨਾ ਤਾਂ ਪੰਜਾਬ ਤੇ ਨਾ ਹੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਲੋਕਾਂ ਨੂੰ ਦਰਪੇਸ਼ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਇਹ ਹੁਕਮ ਇੱਕ ਐਨਜੀਓ ਦੀ ਪਟੀਸ਼ਨ ’ਤੇ ਦਿੱਤੇ ਗਏ ਸੀ ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਫਰਵਰੀ 2023 ਤੋਂ ਚੱਲ ਰਹੇ ਚੰਡੀਗੜ੍ਹ-ਮੁਹਾਲੀ ਸੜਕ ’ਤੇ ਪ੍ਰਦਰਸ਼ਨ ਕਾਰਨ ਸਥਾਨਕ ਲੋਕਾਂ ਅਤੇ ਯਾਤਰੀਆਂ ਨੂੰ ਬੇਲੋੜੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੇ ਮੁਹਾਲੀ ਦੀ ਹੱਦ ’ਤੇ ਪ੍ਰਦਰਸ਼ਨਕਾਰੀ ਸਿੱਖ ਬੰਦੀਆਂ ਦੀ ਰਿਹਾਈ ਮੰਗ ਰਹੇ ਹਨ।
Related Posts
Law University Patiala ਬੰਦ ਕਰਨ ਦੇ ਹੁਕਮ, ਅਥਾਰਟੀ ਵੱਲੋਂ ਪੱਤਰ ਜਾਰੀ ਹੋਣ ‘ਤੇ ਮੁੱਖ ਗੇਟ ਨੂੰ ਲੱਗੇ ਤਾਲੇ
ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ (Rajiv Gandhi National University of Law) ਦੀ ਅਥਾਰਟੀ ਵੱਲੋਂ ਅਗਲੇ ਹੁਕਮਾਂ ਤਕ…
SGPC ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਚੌਥੀ ਵਾਰ ਲੜਨਗੇ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ SGPC ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ…
ਪੰਜਾਬ ਵਿਧਾਨ ਸਭਾ ‘ਚ ‘ਅਗਨੀਪਥ’ ‘ਤੇ ਹੰਗਾਮਾ, CM ਮਾਨ ਨੇ ਸਖ਼ਤ ਵਿਰੋਧ ਕਰਦਿਆਂ ਆਖੀ ਵੱਡੀ ਗੱਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਨੂੰ ਲੈ ਕੇ ਹੰਗਾਮਾ…