ਮੁੰਬਈ, ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਅਦਾਕਾਰ ਸੋਨੂ ਸੂਦ ਵੱਲੋਂ ਕਾਂਵੜ ਯਾਤਰਾ ਦੇ ਰਸਤਿਆਂ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਬਾਹਰ ਮਾਲਕਾਂ ਦੇ ਨਾਮ ਲਿਖੇ ਜਾਣ ਦੇ ਯੂਪੀ ਸਰਕਾਰ ਦੇ ਨਿਰਦੇਸ਼ਾਂ ਖ਼ਿਲਾਫ਼ ਲਏ ਸਟੈਂਡ ’ਤੇ ਸਵਾਲ ਖੜ੍ਹੇ ਕੀਤੇ ਹਨ। ਸੋਨੂ ਸੂਦ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਹੈ ਕਿ ਦੁਕਾਨਾਂ ਦੇ ਬਾਹਰ ‘ਇਨਸਾਨੀਅਤ’ ਲਿਖਿਆ ਜਾਣਾ ਚਾਹੀਦਾ ਹੈ। ਕੰਗਨਾ ਨੇ ਕਿਹਾ ਕਿ ਉਹ ਮੰਨਦੀ ਹੈ ਕਿ ‘ਹਲਾਲ’ ਨੂੰ ‘ਇਨਸਾਨੀਅਤ’ ਨਾਲ ਬਦਲਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਫਿਲਮ ਲੇਖਕ ਜਾਵੇਦ ਅਖ਼ਤਰ ਨੇ ਵੀ ਮੁਜ਼ੱਫਰਨਗਰ ਪ੍ਰਸ਼ਾਸਨ ਦੀ ਤਿੱਖੀ ਆਲੋਚਨਾ ਕੀਤੀ ਸੀ। ਉਨ੍ਹਾਂ ‘ਐਕਸ’ ’ਤੇ ਲਿਖਿਆ ਸੀ,‘‘ਦੁਕਾਨਾਂ ਦੇ ਬਾਹਰ ਨਾਮ ਕਿਉਂ ਲਿਖੇ ਜਾਣੇ ਚਾਹੀਦੇ ਹਨ? ਜਰਮਨੀ ’ਚ ਨਾਜ਼ੀ ਖਾਸ ਦੁਕਾਨਾਂ ਅਤੇ ਘਰਾਂ ’ਤੇ ਇਕ ਨਿਸ਼ਾਨ ਲਾਇਆ ਕਰਦੇ ਸਨ ਅਤੇ ਹੁਣ ਉਹੋ ਜਿਹੇ ਹੱਥਕੰਡੇ ਯੂਪੀ ’ਚ ਵੀ ਅਪਣਾਏ ਜਾ ਰਹੇ ਹਨ।’’
Related Posts
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਜਲੰਧਰ: ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼…
ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪ੍ਰਿਯੰਕਾ
ਲਖਨਊ, 11 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ…
ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 12 ਨਵੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।…