ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ

ਅੰਬਾਲਾ ਦੇ ਨਰਾਇਣਗੜ੍ਹ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਰਾਤ ਨੂੰ ਸਾਬਕਾ ਫੌਜੀ ਨੇ ਘਰ ‘ਚ ਹੰਗਾਮਾ ਕਰ ਦਿੱਤਾ। ਨਰਾਇਣਗੜ੍ਹ ਦੇ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਫੌਜੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।

ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਭਰਾ ਦੀ ਇਕ ਬੇਟੀ ਗੰਭੀਰ ਜ਼ਖਮੀ ਹੈ। ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕਾਂ ਦੀ ਪਛਾਣ 35 ਸਾਲਾ ਹਰੀਸ਼, ਉਸ ਦੀ ਪਤਨੀ 32 ਸਾਲਾ ਸੋਨੀਆ, ਮਾਂ 65 ਸਾਲਾ ਸਰੋਪੀ, ਬੇਟੀ 5 ਸਾਲਾ ਯਸ਼ਿਕਾ ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ। ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਦਾ ਸਿਵਲ ਹਸਪਤਾਲ ਨਰਾਇਣਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ। ਜਦਕਿ ਮ੍ਰਿਤਕਾ ਦੀ ਇੱਕ ਬੇਟੀ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਨਰਾਇਣਗੜ੍ਹ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਛਾਉਣੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।

Leave a Reply

Your email address will not be published. Required fields are marked *