ਨਵੀਂ ਦਿੱਲੀ, ਬਜਟ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ-ਯੂਜੀ ਪੇਪਰ ਵਿੱਚ ਗੜਬੜੀ ਦੇ ਵਿਵਾਦਪੂਰਨ ਮੁੱਦੇ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਹਮੋ-ਸਾਹਮਣੇ ਹੋ ਗਏ। ਰਾਹੁਲ ਗਾਂਧੀ ਨੇ ਪ੍ਰਸ਼ਨ ਕਾਲ ਦੌਰਾਨ ਕਥਿਤ ਪੇਪਰ ਲੀਕ ਮਾਮਲੇ ਸਬੰਧੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ, ‘‘ਲੱਖਾਂ ਵਿਦਿਆਰਥੀ ਚਿੰਤਤ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਪੂਰੀ ਭਾਰਤੀ ਪ੍ਰੀਖਿਆ ਪ੍ਰਣਾਲੀ ਇੱਕ ਧੋਖਾਧੜੀ ਹੈ।’’ ਰਾਹੁਲ ਗਾਂਧੀ ਨੇ ਕਿਹਾ ਕਿ ਮੰਤਰੀ ਨੂੰ ਸਮਝ ਨਹੀਂ ਆ ਰਿਹਾ ਕਿ ਇੱਥੇ ਬੁਨਿਆਦੀ ਤੌਰ ’ਤੇ ਕੀ ਹੋ ਰਿਹਾ ਹੈ।
ਰਾਹੁਲ ਨੇ ਕਿਹਾ ‘‘ਉਨ੍ਹਾਂ ਖ਼ੁਦ ਨੂੰ ਛੱਡ ਕੇ ਬਾਕੀ ਸਭ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਨੂੰ ਇੱਥੇ ਸਮਝ ਨਹੀਂ ਆ ਰਹੀ ਕਿ ਕੀ ਕੋ ਰਿਹਾ ਹੈ। ਲੱਖਾਂ ਵਿਦਿਆਰਥੀ ਫਿਰਕਮੰਦ ਹਨ ਅਤੇ ਮੰਨਦੇ ਹਨ ਕਿ ਭਾਰਤੀ ਭਾਰਤੀ ਪ੍ਰੀਖਿਆ ਪ੍ਰਣਾਲੀ ਇੱਕ ਧੋਖਾਧੜੀ ਹੈ। ਲੱਖਾਂ ਲੋਕ ਵਿਸ਼ਵਾਸ ਕਰਦੇ ਹਨ ਕਿ ਜੇਕਰ ਤੁਸੀਂ ਅਮੀਰ ਹੋ ਅਤੇ ਜੇਕਰ ਤੁਹਾਡੇ ਕੋਲ ਪੈਸਾ ਹੈ ਤਾਂ ਤੁਸੀਂ ਪ੍ਰੀਖਿਆ ਪ੍ਰਣਾਲੀ ਖਰੀਦ ਸਕਦੇ ਹੋ। ਇਹ ਪ੍ਰਣਾਲੀਗਤ ਮੁੱਦਾ ਹੈ, ਪਹਿਲਾ ਸਵਾਲ ਇਹ ਹੈ ਕਿ ਇਸ ਨੂੰ ਸਿਸਟਮਿਕ ਪੱਧਰ ’ਤੇ ਹੱਲ ਕਰਨ ਲਈ ਕੀ ਕੀਤਾ ਜਾ ਰਿਹਾ ਹੈ।’’