ਮੁੰਬਈ, ਮੁੰਬਈ ਵਿੱਚ ਅੱਜ ਕਈ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮਐੱਮ ਤੋਂ ਵੱਧ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਕਲਿਆਣ ਅਤੇ ਠਾਕੁਰਲੀ ਸਟੇਸ਼ਨ ’ਤੇ ਸਥਾਨਕ ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਬੀਐੱਮਸੀ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਸੁਮੰਦਰ ਵਿੱਚ ਉੱਚੀਆਂ ਲਹਿਰਾਂ ਉੱਠਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਿੱਚ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਭਾਰੀ ਮੀਂਹ ਕਾਰਨ ਮੁੰਬਈ ਵਿੱਚ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਖੱਜਲ-ਖੁਆਰੀ ਝੱਲਣੀ ਪਈ।
ਮੁੰਬਈ ਵਿੱਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ
