ਨਵੀਂ ਦਿੱਲੀ, 1 ਸਤੰਬਰ (ਦਲਜੀਤ ਸਿੰਘ)- ਪੰਜਾਬ ਵਿਚ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਤੇ 4 ਕਾਰਜਕਾਰੀ ਪ੍ਰਧਾਨਾਂ ਨੂੰ ਲੈ ਕੇ ਵਰਤੇ ਗਏ ‘ਪੰਜ ਪਿਆਰੇ’ ਸ਼ਬਦ ਸਬੰਧੀ ਤੋਂ ਉਪਜੇ ਵਿਵਾਦ ਮਗਰੋਂ ਉਨ੍ਹਾਂ ਨੇ ਮੁਆਫ਼ੀ ਮੰਗ ਲਈ ਹੈ ਤੇ ਉਨ੍ਹਾਂ ਨੇ ਕਿਹਾ ਕਿ ਉਹ ਇਤਿਹਾਸ ਦੇ ਵਿਿਦਆਰਥੀ ਹਨ ਤੇ ‘ਪੰਜ ਪਿਆਰੇ’ ਦੇ ਸਥਾਨ ਦੀ ਕਿਸੇ ਨਾਲ ਤੁਲਨਾ ਨਹੀਂ ਹੋ ਸਕਦੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਰਾਜ ਦੇ ਕਿਸੇ ਗੁਰਦੁਆਰਾ ਸਾਹਿਬ ਵਿਚ ਕੁਝ ਦੇਰ ਝਾੜੂ ਲਗਾ ਕੇ ਪਸ਼ਚਾਤਾਪ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ।