ਨਵੀਂ ਦਿੱਲੀ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਜਟ ਕਾਗਜ਼ਾਂ ਵਿਚ ਤਾਂ ਚੰਗਾ ਲੱਗ ਸਕਦਾ ਹੈ ਪਰ ਇਸ ਨਾਲ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇਸ ਬਜਟ ਨਾਲ ਕਿਸਾਨਾਂ ਨੂੰ ਖੇਤੀ ਦਾ ਸਾਮਾਨ ਵੇਚਣ ਵਾਲੀਆਂ ਕੰਪਨੀਆਂ ਨੂੰ ਜ਼ਿਆਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐਮਐਸਪੀ ਦੇਵੇ, ਮੁਫਤ ਬਿਜਲੀ, ਸਸਤੀ ਖਾਦ ਦਾ ਪ੍ਰਬੰਧ ਕਰੇ, ਖੇਤੀ ਸੰਦਾਂ ’ਤੇ ਜੀਐਸਟੀ ਘਟਾਵੇ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ ਤੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੀਦਾ ਹੈ।
ਬਜਟ ’ਚ ਕਿਸਾਨਾਂ ਦੀ ਥਾਂ ਖੇਤੀ ਦਾ ਸਾਮਾਨ ਵੇਚਣ ਵਾਲੀਆਂ ਕੰਪਨੀਆਂ ਨੂੰ ਰਾਹਤ ਦਿੱਤੀ: ਟਿਕੈਤ
