ਕੋਲਕਾਤਾ, ਬੰਗਲਾਦੇਸ਼ ਵਿਚ ਹਾਲਾਤ ਖਰਾਬ ਹੋਣ ਤੋਂ ਬਾਅਦ ਰੇਲਵੇ ਨੇ ਕੋਲਕਾਤਾ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਨਾਲ ਜੋੜਨ ਵਾਲੀ ਮੈਤਰੀ ਐਕਸਪ੍ਰੈਸ 24 ਜੁਲਾਈ ਤੱਕ ਰੱਦ ਕਰ ਦਿੱਤੀ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹਿੰਸਕ ਹੋ ਗਏ ਹਨ। ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਵਿਚ ਹੁਣ ਤੱਕ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੋਂ ਇਹ ਰੇਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਲਕਾਤਾ ਖੁਲਨਾ ਕੋਲਕਾਤਾ ਬੰਧਨ ਐਕਸਪ੍ਰੈਸ ਵੀ 21 ਜੁਲਾਈ ਨੂੰ ਰੱਦ ਕਰ ਦਿੱਤੀ ਗਈ ਸੀ।
ਕੋਲਕਾਤਾ-ਢਾਕਾ ਵਿਚਾਲੇ ਮੈਤਰੀ ਐਕਸਪ੍ਰੈਸ 24 ਜੁਲਾਈ ਤੱਕ ਰੱਦ
