ਚੰਡੀਗੜ੍ਹ- ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।
ਕੇਂਦਰੀ ਬਜਟ: ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ-ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ
