ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ, ਜਦੋਂ ਕਿ ਸੀਬੀਆਈ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਜੱਜ ਨੇ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
Related Posts
ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪੁੱਜੇ ਪਰਗਟ ਸਿੰਘ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਲੰਧਰ, 1 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਵਿਚ ਖੇਡ ਮੰਤਰੀ ਬਣਨ ਦੇ ਬਾਅਦ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਅੱਜ ਜਲੰਧਰ…
ਓਮਾਨ ਸਮੁੰਦਰੀ ਜਹਾਜ਼ ਹਾਦਸਾ; ਚਾਲਕ ਦਲ ‘ਚ ਦੇਪੁਰ ਦਾ ਨੌਜਵਾਨ ਲਾਪਤਾ
ਮੁਕੇਰੀਆਂ, ਬੀਤੇ ਦਿਨੀਂ ਓਮਾਨ ਦੇ ਸਮੁੰਦਰ ਵਿੱਚ ਹਾਦਸਾਗ੍ਰਸਤ ਹੋਣ ਮਗਰੋਂ ਲਾਪਤਾ ਹੋਏ ਚਾਲਕ ਦਲ ਦੇ 16 ਮੈਂਬਰਾਂ ਵਿੱਚ ਕੰਢੀ ਦੇ…
ਹਰਦਿਆਲ ਸਿੰਘ ਹੈਪੀ ਮਾਨ ਅਲਬਰਟਾ ਦੀ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ
ਕੈਲਗਰੀ, 10 ਨਵੰਬਰ – ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿਥ ਨੇ ਕੈਲਗਰੀ ਵਾਸੀ ਪੰਜਾਬੀ ਮੂਲ ਦੀ ਨਾਮਵਰ ਸਖ਼ਸੀਅਤ ਹਰਦਿਆਲ…