ਸਥਾਨਕ ਸੰਸਾਰ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਅੱਜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਤਮਸਤਕ ਹੋਏ। ਉਹਨਾਂ ਦੀ ਆਮਦ ਨੂੰ ਲੈ ਕੇ ਜਗਰਾਉਂ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵੀਰਵਾਰ ਬਾਅਦ ਦੁਪਹਿਰ ਪੰਜਾਬ ਦੇ ਰਾਜਪਾਲ ਦਾ ਕਾਫਲਾ ਗੁਰਦੁਆਰਾ ਨਾਨਕਸਰ ਕਲੇਰਾਂ ਪੁੱਜਾ। ਜਿੱਥੇ ਉਹਨਾਂ ਸ਼੍ਰੀ ਸੱਚਖੰਡ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਭਾਈ ਧਰਮਿੰਦਰ ਸਿੰਘ ਨਾਨਕਸਰ ਨੇ ਸੰਪਰਦਾਇ ਵੱਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।
ਗੁਰਦੁਆਰਾ ਨਾਨਕਸਰ ਕਲੇਰਾਂ ਨਤਮਸਤਕ ਹੋਏ ਗਵਰਨਰ ਬਨਵਾਰੀ ਲਾਲ ਪੁਰੋਹਿਤ
