ਜਲੰਧਰ : ਨੀਤੀ ਅਯੋਗ ਦੀ 27 ਜੁਲਾਈ ਨੂੰ ਹੋਣ ਵਾਲੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦਾ ਪੰਜਾਬ ਬਾਈਕਾਟ ਕਰੇਗਾ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀਰਵਾਰ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਤੇ ਨਾ ਹੀ ਕੋਈ ਵਿਸ਼ੇਸ਼ ਪੈਕੇਜ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇੰਡੀਆ ਗਠਜੋੜ ਦੀਆਂ ਸੂਬਾ ਸਰਕਾਰਾਂ ਦੇ ਮੁੱਖ ਮੰਤਰੀਆਂ ਵਿਚੋਂ ਕੋਈ ਨੀਤੀ ਅਯੋਗ ਦੀ ਬੈਠਕ ਵਿਚ ਹਿੱਸਾ ਨਹੀਂ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੈਠਕ ਵਿਚ ਜਾਣ ਦਾ ਕੋਈ ਲਾਭ ਨਹੀਂ ਹੈ ਕਿਉਂਕਿ ਕੇਂਦਰ ਨੇ ਪੰਜਾਬ ਨੂੰ ਕੁਝ ਨਹੀਂ ਦੇਣਾ ਹੈ। ਸਾਨੂੰ ਆਪਣੇ ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਆਪ ਹੀ ਪ੍ਰਬੰਧ ਕਰਨਾ ਪਵੇਗਾ।