ਭਵਾਨੀਗੜ੍ਹ, ਬੀਤੀ ਸ਼ਾਮ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝਾ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ ਸਾਬਣ ਨਾਲ ਭਰੇ ਟਰੱਕ ਨਾਲ ਆਹਮੋ- ਸਾਹਮਣੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਟਰੱਕ ਦੇ ਡਰਾਈਵਰ ਸੰਦੀਪ ਸਿੰਘ ਵਾਸੀ ਹਿਸਾਰ (ਹਰਿਆਣਾ) ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਜਦੋਂਕਿ ਨਾਭਾ ਵੱਲੋਂ ਆ ਰਹੇ ਸਾਬਣ ਦੇ ਭਰੇ ਟਰੱਕ ਦਾ ਡਰਾਈਵਰ ਰਘਵੀਰ ਸਿੰਘ ਵਾਸੀ ਲੁਹਾਰ ਮਾਜਰਾ (ਨਾਭਾ) ਗੰਭੀਰ ਜਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ‘ਤੇ ਪੁੱਜੇ ਜਿਨ੍ਹਾਂ ਨੇ ਹਾਈਡਰੋ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ। ਹਾਦਸੇ ਵਿੱਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਰਘਵੀਰ ਸਿੰਘ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਭਵਾਨੀਗੜ੍ਹ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
Related Posts
ਅਗਲੇ ਪੰਜ ਸਾਲਾਂ ਵਿੱਚ 75000 ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ: ਪ੍ਰਧਾਨ ਮੰਤਰੀ
ਨਵੀਂ ਦਿੱਲੀ, ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ…
ਅੰਮ੍ਰਿਤਪਾਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ
ਅੰਮ੍ਰਿਤਸਰ- ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।…
ਸਕੂਲ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ
ਮੋਗਾ, 26 ਫਰਵਰੀ (ਬਿਊਰੋ)- ਮੋਗਾ ਵਿਚ ਇਕ ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ | ਇਸ ਟੱਕਰ ਵਿਚ…