ਲੱਦਾਖ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਦਰਾਸ ਪੁੱਜੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਨੇ ਕਈ ਵਾਰ ਭਾਰਤ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਵਾਰ ਉਸ ਨੂੰ ਮੂੰਹ ਦੀ ਖਾਣੀ ਪਈ। ਸ੍ਰੀ ਮੋਦੀ ਨੇ ਕਿਹਾ ਕਿ ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੀ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਦੇਸ਼ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰ ਨਾਲ ਡਟ ਕੇ ਖੜ੍ਹਨ ਦਾ ਅਹਿਦ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੀਤੀਆਂ ਕੁਰਬਾਨੀਆਂ ਅਮਰ ਹਨ। ਦੇਸ਼ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਭਰੇ ਯਤਨਾਂ ਅਤੇ ਕੁਰਬਾਨੀਆਂ ਦਾ ਸਨਮਾਨ ਕਰਦਾ ਹੈ ਅਤੇ ਅਸੀਂ ਉਨ੍ਹਾਂ ਦੇ ਸ਼ੁਕਰਗੁਜ਼ਾਰ ਹਾਂ।
ਗੁਆਂਢੀ ਦੇਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਮੋਦੀ
