ਨਵੀਂ ਦਿੱਲੀ, ਇੱਥੋਂ ਦੀ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੀੜਤਾਂ ਵਿਚੋਂ ਇਕ ਹੋਰ ਗਵਾਹ ਨੂੰ ਆਪਣੇ ਸਬੂਤ ਦਰਜ ਕਰਨ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਜਾਂਚ ਨਾਲ ਜੁੜੇ ਇਕ ਕਾਂਸਟੇਬਲ ਦੇ ਬਿਆਨ ਦਰਜ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ 18 ਜਨਵਰੀ 2023 ਨੂੰ ਬਜਰੰਗ ਪੂਨੀਆ, ਸ਼ਾਕਸੀ ਮਲਿਕ ਤੇ ਹੋਰਾਂ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਂਦਿਆਂ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਸੀ।
ਬ੍ਰਿਜ ਭੂਸ਼ਣ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਹੋਵੇਗੀ
