ਚੰਡੀਗੜ੍ਹ, ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ ਹਨ। ਇਹ ਜਾਣਕਾਰੀ ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।
Related Posts
ਇਤਿਹਾਸ ਵਿਚ ਅੱਜ ਦਾ ਦਿਹਾੜਾ 23 ਦਸਬੰਰ
1704 ਸ਼ਹੀਦੀ ਭਾਈ ਜੈਤਾ। ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) (1649-1704) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਾਥੀ, ਸਾਥੀ…
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ…
ਹਰੀਸ਼ ਰਾਵਤ ਵਲੋਂ ਆਪਣੇ ਸਮਰਥਕਾਂ ਸਮੇਤ ਲਖੀਮਪੁਰ ਵਿਖੇ ਵਾਪਰੀ ਘਟਨਾ ਦਾ ਵਿਰੋਧ
ਦੇਹਰਾਦੂਨ, 4 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਰੋਸ ਵਜੋਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ…