ਸ਼ਾਹਕੋਟ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਮੌਨਸੂਨ ਦੇ ਚੱਲ ਰਹੇ ਪਾਰਲੀਮੈਂਟ ਸ਼ੈਸ਼ਨਾਂ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗ ਮੰਨੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ।
ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੂੰ ਸੰਤ ਸੀਚੇਵਾਲ ਨੇ ਕਿਸਾਨ ਜੱਥੇਬੰਦੀਆਂ ਦੇ ਸੌਂਪੇ ਮੰਗ ਪੱਤਰ
