ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਚ ਹੋ ਰਹੀ ਮਾਲਵਾ ਨਹਿਰ ਦੀ ਉਸਾਰੀ ਵਾਲੀ ਜਗ੍ਹਾ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਿੰਡ ਦੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਲਵਾ ਨਹਿਰ ਬਾਦਲਾਂ ਦੀ ਹਿੱਕ ‘ਤੇ ਬਣੇਗੀ। ਉਨ੍ਹਾਂ ਕਿਹਾ ਕਿ ਇਹ ਨਹਿਰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਕਰੀਬ ਦੋ ਲੱਖ ਏਕੜ ਨੂੰ ਪਾਣੀ ਦੇਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਹਿਲੀਆਂ ਨਹਿਰਾਂ ਇਨ੍ਹਾਂ ਦੇ ਖੇਤਾਂ ਵਿਚ ਹੀ ਖਤ਼ਮ ਹੋ ਜਾਂਦੀਆਂ ਸਨ। ਮੈਂ ਸੰਗਰੂਰ ਤੋਂ ਆ ਕੇ ਨਹਿਰ ਬਣਾਉਣ ਦੀ ਪਹਿਲ ਕਰ ਰਿਹਾ ਹੈ ਪਰ ਇਥੇ ਰਹਿੰਦੇ ਬਾਦਲ ਕਦੇ ਵੀ ਲੋਕਾਂ ਨੂੰ ਨਹਿਰ ਦੀ ਸਹੂਲਤ ਨਹੀਂ ਦਿਵਾ ਸਕੇ। ਮਾਨ ਨੇ ਦਾਅਵਾ ਕੀਤਾ ਕਿ ਦੇਸ਼ ਦੀ ਆਜ਼ਾਦੀ 1947 ਤੋਂ ਬਾਅਦ ਪੰਜਾਬ ਵਿਚ ਇਹ ਪਹਿਲੀ ਨਹਿਰ ਬਣਨ ਜਾ ਰਹੀ ਹੈ।
ਸੁੱਖ ਵਿਲਾਸ ਦਾ ਨਾਂ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਬਹੁਤ ਜਲਦੀ ਦੇਵਾਂਗਾ ਖ਼ੁਸ਼ਖ਼ਬਰੀ
