ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸ਼ੁੱਕਰਵਾਰ ਨੂੰ ਇੱਕ ਸ਼ਾਨਦਾਰ ਅਤੇ ਇਤਿਹਾਸਕ ਉਦਘਾਟਨੀ ਸਮਾਰੋਹ ਨਾਲ ਓਲੰਪਿਕ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਭਾਰਤੀ ਖਿਡਾਰੀ ਆਪਣੀ ਚੁਣੌਤੀ ਪੇਸ਼ ਕਰਨ ਲਈ ਉਤਰਨਗੇ। ਟੀਮ ਇੰਡੀਆ ਦੇ ਖਿਡਾਰੀ ਅੱਜ ਬੈਡਮਿੰਟਨ, ਨਿਸ਼ਾਨੇਬਾਜ਼ੀ, ਮੁੱਕੇਬਾਜ਼ੀ, ਰੋਇੰਗ, ਟੈਨਿਸ, ਹਾਕੀ ਅਤੇ ਟੇਬਲ ਟੈਨਿਸ ਵਿੱਚ ਆਪਣੀ ਚੁਣੌਤੀ ਪੇਸ਼ ਕਰਨਗੇ।
ਮਹਿਲਾ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ‘ਚ ਪਹੁੰਚੀ ਮਨੂ ਭਾਕਰ
