ਚੰਡੀਗੜ੍ਹ : ਭਾਜਪਾ ਹਰਿਆਣਾ ਵਿੱਚ ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸਿੱਖ ਚਿਹਰੇ ਵਜੋਂ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਆਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ‘ਤੇ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਬਿੱਟੂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਲੋਕ ਸਭਾ ਚੋਣ ਵੀ ਲੜਾਈ ਪਰ ਉਹ ਕਾਂਗਰਸ ਦੇ ਰਾਜਾ ਅਮਰਿੰਦਰ ਸਿੰਘ ਵੜਿੰਗ ਤੋਂ ਕਰੀਬ 20 ਹਜ਼ਾਰ ਵੋਟਾਂ ਦੇ ਫਰਕ ਨਾਲ ਚੋਣ ਹਾਰ ਗਏ। ਚੋਣ ਹਾਰਨ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ ਵਿੱਚ ਥਾਂ ਦਿੱਤੀ।
ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀ ਤਿਆਰੀ
