ਦੀਨਾਨਗਰ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੀਨਾਨਗਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੋੜਾਂ ਦੀ ਫੰਡਿੰਗ ਨਾਲ ਰੇਲਵੇ ਓਵਰਬ੍ਰਿਜ ਬਣਾਇਆ ਗਿਆ ਹੈ, ਇਹ ਤਾਂ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਹੂਲਤ ਦੇਣਾ ਨਾ ਕਿ ਇਸ ‘ਚ ਕੋਈ ਅਹਿਸਾਨ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕੰਮ ਹੋ ਰਹੇ ਹਨ ਪਰਸੋਂ ਮਾਲਵਾ ਨਹਿਰ ਦਾ ਜਾਇਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਗਿਆ, ਕੱਲ੍ਹ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਸਿਹਤ ਮਹਿਕਮੇ ਨੂੰ ਸਮਰਪਿਤ ਕੀਤਾ ਅਤੇ ਅੱਜ ਦੀਨਾਨਗਰ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਕੀਤਾ ਹੈ।
CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
