ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਲਗਾਤਾਰ ਭਾਰੀ ਮੀਂਹ ਕਾਰਨ ਮੰਗਲਵਾਰ ਤੜਕੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ 57 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਤੇ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਉਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਕਾਇਮ ਕਰਨ ਤੇ ਇਕ ਕੰਟਰੋਲ ਰੂਮ ਸਥਾਪਿਤ ਕਰਨ ਦੀ ਅਪੀਲ ਕੀਤੀ।
Kerala Wayanad Landslide : ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ 57 ਲੋਕਾਂ ਦੀ ਮੌਤ, ਫੌਜ ਨੇ ਸੰਭਾਲਿਆ ਮੋਰਚਾ; ਬਾਰਿਸ਼ ਦਾ ਅਲਰਟ ਜਾਰੀ
