ਗੁਰੂਗ੍ਰਾਮ : ਪੰਜਾਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸਏਐੱਸ ਨਗਰ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ (ਜੇਐੱਲਪੀਪੀਐੱਲ) ਖ਼ਿਲਾਫ਼ ਡੀਐੱਲਐੱਫ ਫੇਜ਼ 2 ਥਾਣੇ ਵਿੱਚ ਅਦਾਲਤ ਦੇ ਹੁਕਮਾਂ ’ਤੇ 150 ਕਰੋੜ ਰੁਪਏ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਉਨ੍ਹਾਂ ਖ਼ਿਲਾਫ਼ ਐੱਮਜੀਐੱਫ ਬਿਲਡਰਜ਼ ਕੰਪਨੀ ਦੀ ਤਰਫੋਂ ਕੀਤੀ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਜਨਤਾ ਲੈਂਡ ਪ੍ਰਮੋਟਰਜ਼ ਨੇ ਐੱਮਜੀਐੱਫ ਦੀ ਜ਼ਮੀਨ ‘ਤੇ ਪ੍ਰਾਜੈਕਟ ਤਿਆਰ ਕੀਤਾ ਸੀ ਪਰ ਸਮਝੌਤੇ ਅਨੁਸਾਰ ਭੁਗਤਾਨ ਨਹੀਂ ਕੀਤਾ ਗਿਆ।
ਆਪ’ ਵਿਧਾਇਕ ਕੁਲਵੰਤ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਸਮਝੌਤੇ ਤਹਿਤ ਬਣਾਏ ਪ੍ਰਾਜੈਕਟ ਦਾ ਨਹੀਂ ਕੀਤਾ ਸੀ ਭੁਗਤਾਨ
