ਚੰਡੀਗੜ੍ਹ : ਪੰਜਾਬ ਦੇ ਨਵ ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਆਪਣੇ ਅਹੁਦਾ ਸੰਭਾਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ 31 ਜੁਲਾਈ ਨੂੰ ਕਟਾਰੀਆਂ ਨੂੰ ਬਤੌਰ ਰਾਜਪਾਲ ਵਜੋਂ ਸਹੁੰ ਚਕਾਉਣਗੇ। ਨਵੇਂ ਰਾਜਪਾਲ ਦੀ ਆਮਦ ਨੂੰ ਲੈ ਕੇ ਰਾਜ ਭਵਨ ਵਿਚ ਸਵਾਗਤ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਵਨਰਣਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਮੂਲਰੂਪ ਵਿਚ ਰਾਜਸਥਾਨ ਦੇ ਰਹਿਣ ਵਾਲੇ ਹਨ ਅਤੇ ਉਹ ਰਾਜਸਥਾਨ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ। ਉਹ ਇਸਤੋਂ ਪਹਿਲਾ ਅਸਾਮ ਦੇ ਰਾਜਪਾਲ ਸਨ। ਵਰਨਣਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਨੇ ਫਰਵਰੀ 2024 ਨੂੰ ਅਸਤੀਫ਼ਾ ਦੇ ਦਿੱਤਾ ਸੀ ਅਤੇ ਰਾਸ਼ਟਰਪਤੀ ਨੇ ਸ਼ਨਿਚਰਵਾਰ ਦੇਰ ਰਾਤ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਦੇ ਹੋਏ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ।
31 ਨੂੰ ਸੰਭਾਲਣਗੇ ਪੰਜਾਬ ਦੇ ਨਵ ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਪਾਲ ਦਾ ਅਹੁੱਦਾ
