ਚੰਡੀਗੜ੍ਹ, ਭਾਜਪਾ ਦੇ ਸੀਨੀਅਰ ਆਗੂ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਹਲਫ਼ ਲਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਰਾਜ ਭਵਨ ਵਿੱਚ ਇੱਕ ਸਮਾਰੋਹ ਦੌਰਾਨ ਕਟਾਰੀਆ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ। 79 ਸਾਲਾ ਕਟਾਰੀਆ ਨੇ ਹਿੰਦੀ ਵਿੱਚ ਹਲਫ਼ ਲਿਆ। ਜ਼ਿਕਰਯੋਗ ਹੈ ਕਿ ਕਟਾਰੀਆ ਨੇ ਬਨਵਾਰੀਲਾਲ ਪੁਰੋਹਿਤ ਦੀ ਥਾਂ ਲਈ ਹੈ, ਜਿਨ੍ਹਾਂ ਨੇ ਫਰਵਰੀ ਵਿੱਚ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਕਟਾਰੀਆ ਇਸ ਤੋਂ ਪਹਿਲਾਂ ਅਸਾਮ ਦੇ ਰਾਜਪਾਲ ਸਨ। ਉਦੈਪੁਰ ਦੇ ਰਹਿਣ ਵਾਲੇ ਕਟਾਰੀਆ ਦੋ ਵਾਰ ਰਾਜਸਥਾਨ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ।
Related Posts
ਕਿਸਾਨਾਂ ਦੇ ਮਸਲੇ ਸਮਝਣ ਲਈ Supreme Court ਵਲੋਂ ਗਠਿਤ ਕਮੇਟੀ ਨੇ ਕੀਤੀ ਪਲੇਠੀ ਮੀਟਿੰਗ, ਮਾਹਿਰਾਂ ਤੋਂ ਬਿਨਾਂ ਦੋਵਾਂ ਸੂਬਿਆਂ ਦੇ ਅਧਿਕਾਰੀ ਹੋਏ ਸ਼ਾਮਲ
ਚੰਡੀਗੜ੍ਹ : ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਹੋਰ ਕਿਸਾਨੀ ਮੰਗਾਂ ਸਮਝਣ ਲਈ ਸੁਪਰੀਮ ਕੋਰਟ…
ਸ਼ੇਖ ਹਸੀਨਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, 18 ਨਵੰਬਰ ਤੱਕ ਪੇਸ਼ ਕਰਨ ਦੇ ਹੁਕਮ;
ਨਵੀਂ ਦਿੱਲੀ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਰਅਸਲ ਬੰਗਲਾਦੇਸ਼ ਦੀ ਇਕ ਅਦਾਲਤ…
ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ
ਚੰਡੀਗੜ੍ਹ, 6 ਨਵੰਬਰ (ਵਿਕਰਮਜੀਤ ਸਿੰਘ ) – ਪੈਟਰੋਲ – ਡੀਜ਼ਲ ‘ਤੇ ਪੰਜਾਬ ‘ਚ ਵੈਟ ਘਟਾਉਣ ਦੀ ਮੰਗ ਸਮੇਤ ਹੋਰ ਮੁੱਦਿਆਂ…