ਨਵੀਂ ਦਿੱਲੀ,ਸਾਬਕਾ ਕੇਂਦਰੀ ਸਿਹਤ ਸਕੱਤਰ ਪ੍ਰੀਤੀ ਸੂਦਨ ਨੂੰ ਸੰਵਿਧਾਨ ਦੀ ਧਾਰਾ 316-ਏ ਤਹਿਤ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਵੀਰਵਾਰ ਨੂੰ ਅਹੁਦੇ ਸੰਭਾਲਣਗੇ। ਉਹ ਆਂਧਰਾ ਪ੍ਰਦੇਸ਼ ਕੇਡਰ ਦੇ 1983 ਬੈਚ ਦੇ ਆਈਏਐੱਸ ਅਧਿਕਾਰੀ ਮਨੋਜ ਸੋਨੀ ਦੀ ਥਾਂ ਲੈਣਗੇ, ਜਿਨ੍ਹਾਂ ਨੇ ਹਾਲ ਹੀ ਵਿੱਚ ਅਸਤੀਫ਼ਾ ਦਿੱਤਾ ਹੈ। ਪ੍ਰੀਤੀ ਸੂਦਨ ਦਾ ਕਾਰਜਕਾਲ ਅਗਲੇ ਸਾਲ ਅਪਰੈਲ ਤੱਕ ਰਹੇਗਾ। ਜੁਲਾਈ 2020 ਵਿੱਚ ਕੇਂਦਰੀ ਸਿਹਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਈ ਸੂਦਨ ਨੇ ਖੁਰਾਕ ਤੇ ਜਨਤਕ ਵੰਡ ਵਿਭਾਗ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਤੇ ਰੱਖਿਆ ਮੰਤਰਾਲੇ ਵਿੱਚ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਵਿਸ਼ਵ ਬੈਂਕ ਨਾਲ ਸਲਾਹਕਾਰ ਵਜੋਂ ਵੀ ਕੰਮ ਕੀਤਾ ਹੈ
ਸਾਬਕਾ ਕੇਂਦਰੀ ਸਿਹਤ ਸਕੱਤਰ ਪ੍ਰੀਤੀ ਸੂਦਨ ਯੂਪੀਐੱਸਸੀ ਦੀ ਚੇਅਰਪਰਸਨ ਨਿਯੁਕਤ
