ਲੁਧਿਆਣਾ : ਲੁਧਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ 46 ਦਿਨਾਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਗਿਆ। ਦਰਅਸਲ ਆਪਣੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਜਿੱਥੇ ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਲੰਬੇ ਸਮੇਂ ਤੋਂ ਬੰਦ ਕੀਤਾ ਹੋਇਆ ਸੀ ਉੱਥੇ ਹੀ ਮੰਗਾਂ ਮੰਨਣ ਤਕ ਟੋਲ ਪਲਾਜ਼ਾ ਨਾ ਖੋਲ੍ਹਣ ਦੀ ਚਿਤਾਵਨੀ ਦਿੱਤੀ ਸੀ। ਬੀਤੇ ਦਿਨੀਂ ਹੋਈ ਪ੍ਰਸ਼ਾਸਨਿਕ ਮੀਟਿੰਗ ‘ਚ ਬੁੱਧਵਾਰ ਨੂੰ ਟੋਲ ਪਲਾਜ਼ਾ ਖੋਲ੍ਹਣ ਦੇ ਹੁਕਮ ਦਿੱਤੇ ਸੀ ਜਿਸ ਦੀ ਭਿਣਕ ਕਿਸਾਨ ਆਗੂਆਂ ਨੂੰ ਲੱਗੀ ਤਾਂ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕਰ ਕੇ ਸਵੇਰੇ 8 ਵਜੇ ਸ਼ਹਿਰ ਵਾਸੀਆਂ, ਕਿਸਾਨਾਂ ਤੇ ਵੱਖ-ਵੱਖ ਜਥੇਬੰਦੀਆਂ ਨੂੰ ਟੋਲ ਪਲਾਜ਼ਾ ‘ਤੇ ਪਹੁੰਚਣ ਦੀ ਅਪੀਲ ਕੀਤੀ। ਇਸ ‘ਤੇ ਐਕਸ਼ਨ ਲੈਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਵੇਰੇ 6 ਵਜੇ ਹੀ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਤੇ ਉੱਥੇ ਪਹੁੰਚ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਮਾਤਰਾ ‘ਚ 250 ਦੇ ਕਰੀਬ ਪੁਲਿਸ ਕਰਮੀ ਤਾਇਨਾਤ ਹਨ। ਟੋਲ ਪਲਾਜ਼ਾ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਹੈ ਤੇ ਕਿਸਾਨ ਜਥੇਬੰਦੀਆਂ ਦੇ ਮੁੱਖ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।
Related Posts
ਜਲੰਧਰ ਵੈਸਟ ਤੋਂ ਵੱਡੀ ਖ਼ਬਰ, ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ
ਜਲੰਧਰ, 2 ਜੂਨ- ਜਲੰਧਰ ਵੈਸਟ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ…
ਅਰਸ਼ਦੀਪ ਦੇ ਹੱਕ ‘ਚ ਨਿੱਤਰੇ ਪੰਜਾਬੀ ਕਲਾਕਾਰ, ਦਿਲਜੀਤ ਤੇ ਜੈਜ਼ੀ ਬੀ ਸਣੇ ਕਈ ਗਾਇਕਾਂ ਨੇ ਵਧਾਇਆ ਹੌਸਲਾ
ਜਲੰਧਰ (ਬਿਊਰੋ)- ਭਾਰਤ ਬਨਾਮ ਪਾਕਿਸਤਾਨ ਵਿਚਕਾਰ ਹਾਈ ਵੋਲਟੇਜ ਮੈਚ ਹਮੇਸ਼ਾ ਹੀ ਦੇਖੇ ਗਏ ਹਨ। ਏਸ਼ੀਆ ਕੱਪ 2022 ਵਿਚ ਵੀ ਇਹੀ…
ਸਰਬਜੀਤ ਸਿੰਘ ਖਾਲਸਾ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਦੇ ਕਾਂਗਰਸੀ ਉਮੀਦਵਾਰ ਦੀ ਹਮਾਇਤ ਦਾ ਫਰਜ਼ੀ ਪੋਸਟਰ ਵਾਇਰਲ
ਫਰੀਦਕੋਟ : ਫਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ…