ਸ਼ਿਮਲਾ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 19 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿਚ ਈਡੀ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।
ਫ਼ਰਜ਼ੀ ਆਯੁਸ਼ਮਾਨ ਕਾਰਡ ਮਾਮਲੇ ‘ਚ ED ਦੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਿਮਾਚਲ ਤਕ ਛਾਪੇਮਾਰੀ, ਕਾਂਗਰਸੀ ਵਿਧਾਇਕ ਦੇ ਘਰ ਵੀ ਤਲਾਸ਼ੀ
