ਨਵੀਂ ਦਿੱਲੀ, ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨੋਟਿਸ ਸੌਂਪਿਆ। ਮੋਦੀ ਨੇ ‘ਐਕਸ’ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਕਥਿਤ ਤੌਰ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਸਨ। ਇਨ੍ਹਾਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ’ਚੋਂ ਹਟਾ ਦਿੱਤਾ ਗਿਆ ਸੀ। ਠਾਕੁਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਜਾਤ ਬਾਰੇ ਕੀਤੀ ਟਿੱਪਣੀ ਮਗਰੋਂ ਸਦਨ ਵਿੱਚ ਹੰਗਾਮਾ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਦਲਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਨਿਯਮ 222 ਤਹਿਤ ਮਰਿਆਦਾ ਮਤਾ ਦੇ ਕੇ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ
ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ
